ਵਿਰੋਧ

+
 • markup will be injected here -->
 • 0:00
  0:00

  • ਤਾਂ ਓਹ ਯਹੋਵਾਹ ਦੇ ਨਾਮ ਤੋਂ ਲਹਿੰਦਿਓਂ, ਅਤੇ ਉਹ ਦੇ ਪਰਤਾਪ ਤੋਂ ਸੂਰਜ ਦੇ ਚੜ੍ਹਦਿਓਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਙੁ ਆਵੇਗਾ, ਜਿਹ ਨੂੰ ਯਹੋਵਾਹ ਦਾ ਸਾਹ ਰੋੜ੍ਹਦਾ ਹੈ।
   ਯਸਾਯਾਹ 59:19
  • ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
   ਮੱਤੀ 10:1
  • ਮੈਂ ਸੁਰਗ ਦੇ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਂਗਾ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਂਗਾ ਸੁਰਗ ਵਿੱਚ ਖੋਲ੍ਹਿਆ ਜਾਵੇਗਾ।
   ਮੱਤੀ 16:19
  • ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ , ਹੇ ਸ਼ਤਾਨ ਮੈਥੋਂ ਪਿੱਛੇ ਹਟ ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ।
   ਮਰਕੁਸ 8:33
  • ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰਿਆਂ ਭੂਤਾਂ ਉੱਤੇ ਅਤੇ ਰੋਗਾਂ ਦੇ ਦੂਰ ਕਰਨ ਦੀ ਸ਼ਕਤੀ ਤੇ ਇਖ਼ਤਿਆਰ ਦਿੱਤਾ।
   ਲੂਕਾ 9:1
  • ਓਹ ਸੱਤਰ ਅਨੰਦ ਨਾਲ ਮੁੜੇ ਅਰ ਬੋਲੇ ਕਿ ਪ੍ਰਭੁ ਜੀ ਤੇਰੇ ਨਾਮ ਕਰਕੇ ਭੂਤ ਭੀ ਸਾਡੇ ਵੱਸ ਵਿੱਚ ਹਨ !
   ਲੂਕਾ 10:17
  • ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਠੂੰਹਿਆਂ ਦੇ ਲਿਤਾੜਨ ਦਾ ਅਰ ਵੈਰੀ ਦੀ ਸਾਰੀ ਸ਼ਕਤੀ ਉੱਤੇ ਇਖ਼ਤਿਆਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
   ਲੂਕਾ 10:19
  • ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ। 5 ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ ਢਾਹ ਦਿੰਦੇ ਹਾਂ ਅਤੇ ਹਰ ਇੱਕ ਖਿਆਲ ਨੂੰ ਬੰਧਨ ਵਿੱਚ ਲਿਆਉਂਦੇ ਹਾਂ ਭਈ ਉਹ ਮਸੀਹ ਦਾ ਆਗਿਆਕਾਰ ਹੋਵੇ।
   2 ਕੁਰਿੰਥੀਆਂ 10:4, 5
  • ਅਤੇ ਨਾ ਸ਼ਤਾਨ ਨੂੰ ਥਾਂ ਦਿਓ|
   ਅਫ਼ਸੀਆਂ 4:27
  • ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ|11 ਪਰਮੇਸ਼ੁਰ ਦੇ ਸਾਰੇ ਸ਼ਸਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ|
   ਅਫ਼ਸੀਆਂ 6:10, 11
  • ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ|
   1ਯੂਹੰਨਾ 4:4
  • ਸੁਚੇਤ ਹੋਵੋ, ਜਾਗਦੇ ਰਹੋ ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ ! ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ।
   1 ਪਤਰਸ 5:8, 9
  • ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ| ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ|
   1ਯੂਹੰਨਾ 3:8