ਮੰਗ

+
  • markup will be injected here -->
  • 0:00
    0:00

    • ਉੱਠ ਅਤੇ ਏਸ ਦੇਸ ਦੀ ਲੰਬਾਈ ਚੌੜਾਈ ਵਿੱਚ ਫਿਰ ਕਿਉਂਜੋ ਮੈਂ ਇਹ ਤੈਨੂੰ ਦਿਆਂਗਾ।
      ਉਤਪਤ 13:17
    • ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਕਿਉਂ ਜੋ ਤੁਸੀਂ ਓਪਰੇ ਅਤੇ ਪਰਾਹੁਣੇ ਮੇਰੇ ਕੋਲ ਹੋ।
      ਲੇਵੀਆਂ 25:23
    • ਹਰ ਥਾਂ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ ਤੁਹਾਡਾ ਹੋਵੇਗਾ ਅਰਥਾਤ ਉਜਾੜ, ਲਬਾਨੋਨ ਅਤੇ ਦਰਿਆਂ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੀਕ ਤੁਹਾਡੀਆਂ ਹੱਦਾਂ ਹੋਣਗੀਆਂ।
      ਬਿਵਸਥਾ ਸਾਰ 11:24
    • ਉਹ ਮੈਨੂੰ ਖੁਲ੍ਹੇ ਅਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਇਸ ਲਈ ਛੁਡਾਇਆ ਕਿ ਉਹ ਮੈਥੋਂ ਪਰਸੰਨ ਸੀ।
      2 ਸਮੂਏਲ 22:20
    • ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ।
      ਜ਼ਬੂਰ 2:8
    • ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ। ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
      ਜ਼ਬੂਰ 107:6, 7
    • ਅਤੇ ਤੁਹਾਡੇ ਕੰਨ ਤੁਹਾਡੇ ਪਿੱਛੋਂ ਏਹ ਗੱਲ ਸੁਣਨਗੇ ਕਿ ਤੁਹਾਡਾ ਰਾਹ ਏਹੋ ਈ ਹੈ, ਏਸ ਵਿੱਚ ਚੱਲੋ, ਜਦ ਤੁਸੀਂ ਸੱਜੇ ਨੂੰ ਮੁੜੋ ਅਤੇ ਜਦ ਤੁਸੀਂ ਖੱਬੇ ਨੂੰ ਮੁੜੋ।
      ਯਸਾਯਾਹ 30:21
    • ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
      ਮੱਤੀ 7:7
    • ਨਿਹਚਾ ਨਾਲ ਅਬਰਾਹਾਮ ਜਾਂ ਸੱਦਿਆ ਗਿਆ ਤਾਂ ਓਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਹ ਨੂੰ ਉਹ ਨੇ ਅਧਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਨਹੀਂ ਸੀ ਜਾਣਦਾ ਭਈ ਮੈਂ ਕਿੱਧਰ ਨੂੰ ਲਗਾ ਜਾਂਦਾ ਹਾਂ ਤਾਂ ਵੀ ਨਿੱਕਲ ਤੁਰਿਆ।
      ਇਬਰਾਨੀਆਂ 11:8
    • ਵੇਖ ਮੈਂ ਤੇਰੇ ਅੰਗ ਸੰਗ ਹਾਂ ਅਰ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ ਅਰ ਤੈਨੂੰ ਫੇਰ ਏਸ ਦੇਸ ਵਿੱਚ ਲੈ ਆਵਾਂਗਾ ਅਰ ਜਿੰਨਾਂ ਚਿਰ ਤੀਕ ਆਪਣਾ ਬੋਲ ਪੂਰਾ ਨਾ ਕਰ ਲਵਾਂ ਤੈਨੂੰ ਨਹੀਂ ਵਿਸਾਰਾਂਗਾ।
      ਉਤਪਤ 28:15
    • ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਘੱਲਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਅਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।
      ਕੂਚ 23:20
    • ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾਹ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
      ਕੂਚ 32:34
    • ਤਾਂ ਉਸ ਆਖਿਆ, ਮੇਰੀ ਹਜੂਰੀ ਤੇਰੇ ਸੰਗ ਜਾਵੇਗੀ ਅਤੇ ਮੈਂ ਤੈਨੂੰ ਵਿਸਰਾਮ ਦਿਆਂਗਾ। ।”
      ਕੂਚ 33:14
    • ਮੁਬਾਰਕ ਹੋਵੇਗੇ ਤੁਸੀਂ ਅੰਦਰ ਆਉਣ ਵਿੱਚ ਅਤੇ ਮੁਬਾਰਕ ਹੋਵੇਗੇ ਤੁਸੀਂ ਆਪਣੇ ਬਾਹਰ ਜਾਣ ਵਿੱਚ।
      ਬਿਵਸਥਾ ਸਾਰ 28:6
    • ਅਤੇ ਓਹ ਕੌਮ ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ। ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ ਭਈ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
      ਜ਼ਬੂਰ 105:13-15
    • ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। ਓਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ। ਤਾਂ ਓਹ ਉਸ ਦੇ ਥਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ।
      ਜ਼ਬੂਰ 107:28-30
    • ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ ਕਰੇਗਾ!।
      ਜ਼ਬੂਰ 121:8
    • ਜੇ ਮੈਂ ਫ਼ਜਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਰ ਵਿੱਚ ਜਾ ਵੱਸਾਂ, ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
      ਜ਼ਬੂਰ 139:9, 10
    • ਮੈਂ ਤੇਰੇ ਅੱਗੇ ਅੱਗੇ ਚੱਲਾਂਗਾ, ਅਤੇ ਉੱਚਿਆਈਆਂ ਨੂੰ ਪੱਧਰਿਆਂ ਕਰਾਂਗਾ, ਮੈਂ ਪਿੱਤਲ ਦੇ ਦਰ ਭੰਨ ਸੁੱਟਾਂਗਾ, ਅਤੇ ਲੋਹੇ ਦੇ ਹੋੜੇ ਵੱਢ ਦਿਆਂਗਾ। ਮੈਂ ਤੈਨੂੰ ਅਨ੍ਹੇਰੇ ਦੇ ਖ਼ਜ਼ਾਨੇ, ਅਤੇ ਲੁਕੇ ਹੋਏ ਥਾਵਾਂ ਦੇ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਉਂ ਲੈ ਕੇ ਬੁਲਾਉਂਦਾ ਹਾਂ।
      ਯਸਾਯਾਹ 45:2, 3
    • ਏਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਭਾਵੇਂ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿੱਚ ਹੱਕ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ ਪਰ ਮੈਂ ਉਨ੍ਹਾਂ ਲਈ ਥੋੜੇ ਸਮੇਂ ਲਈ ਉਨ੍ਹਾਂ ਦੇਸਾਂ ਵਿੱਚ ਜਿੱਥੇ ਓਹ ਗਏ ਹਨ ਇੱਕ ਪਵਿੱਤ੍ਰ ਅਸਥਾਨ ਹੋਵਾਂਗਾ।
      ਹਿਜ਼ਕੀਏਲ 11:16