ਵਿਆਹ ਅਤੇ ਸੈਕਸ


  • ਇਸਲਈ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਗਹਿਰੀ ਨੀਂਦ ਵਿੱਚ ਸੁਲਾ ਦਿੱਤਾ। ਜਦੋਂ ਆਦਮੀ ਸੁੱਤਾ ਹੋਇਆ ਸੀ, ਯਹੋਵਾਹ ਪਰਮੇਸ਼ੁਰ ਨੇ ਆਦਮੀ ਦੇ ਸ਼ਰੀਰ ਦੀ ਇੱਕ ਪੱਸਲੀ ਲਈ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਦੀ ਚਮੜੀ ਦੀ ਉਹ ਥਾਂ ਬੰਦ ਕਰ ਦਿੱਤੀ ਜਿਥੋਂ ਉਸਨੇ ਪੱਸਲੀ ਕੱਢੀ ਸੀ। ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ। ਆਦਮੀ ਨੇ ਆਖਿਆ,“ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ!ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ।ਉਸਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ।ਉਸਨੂੰ ਆਦਮੀ ਤੋਂ ਲਿਆ ਗਿਆ ਸੀ,ਇਸਲਈ ਉਹ ਔਰਤ ਸਦਾਈ ਜਾਵੇਗੀ।” ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।
    ਪੈਦਾਇਸ਼ 2:21-24
  • ਆਦਮ ਅਤੇ ਉਸਦੀ ਪਤਨੀ ਹੱਵਾਹ ਨੇ ਜਿਨਸੀ ਸੰਬੰਧ ਬਣਾਏ ਅਤੇ ਹੱਵਾਹ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਬੱਚੇ ਦਾ ਨਾਮ ਕਇਨ ਰੱਖਿਆ ਗਿਆ। ਹੱਵਾਹ ਨੇ ਆਖਿਆ, “ਯਹੋਵਾਹ ਦੀ ਸਹਾਇਤਾ ਨਾਲ, ਮੈਂ ਇੱਕ ਆਦਮੀ ਨੂੰ ਪ੍ਰਾਪਤ ਕੀਤਾ ਹੈ।” ...ਆਦਮ ਨੇ ਫ਼ੇਰ ਹੱਵਾਹ ਨਾਲ ਜਿਨਸੀ ਰਿਸ਼ਤਾ ਜੋੜਿਆ। ਅਤੇ ਹੱਵਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਇਸਦਾ ਨਾਮ ਸੇਥ ਰੱਖਿਆ। ਹੱਵਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਪੁੱਤਰ ਦਿੱਤਾ ਹੈ। ਕਇਨ ਨੇ ਹਾਬਲ ਨੂੰ ਮਾਰ ਦਿੱਤਾ ਸੀ, ਪਰ ਹੁਣ ਮੇਰੇ ਕੋਲ ਸੇਥ ਹੈ।”
    ਪੈਦਾਇਸ਼ 4:1, 25
  • ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ। ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?
    ਪੈਦਾਇਸ਼ 12:17-18
  • ਸਾਰਈ ਅਬਰਾਮ ਦੀ ਪਤਨੀ ਸੀ। ਉਸਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ। ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।” ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ। ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸਦੀ ਮਿਸਰ ਦੀ ਦਾਸੀ ਸੀ।)
    ਪੈਦਾਇਸ਼ 16:1-3
  • ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।”ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ। ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ। ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸਕਦੀ।”
    ਪੈਦਾਇਸ਼ 18:10-12
  • ਓਨਾਨ ਜਾਣਦਾ ਸੀ ਕਿ ਇਸ ਸੰਭੋਗ ਵਿੱਚੋਂ ਪੈਦਾ ਹੋਇਆ ਬੱਚਾ ਉਸਦਾ ਨਹੀਂ ਅਖਵਾਏਗਾ। ਓਨਾਨ ਨੇ ਤਾਮਾਰ ਨਾਲ ਜਿਨਸੀ ਰਿਸ਼ਤਾ ਜੋੜਿਆ ਪਰ ਉਸਨੇ ਆਪਣਾ ਵੀਰਜ ਜ਼ਮੀਨ ਉੱਤੇ ਵਗਾ ਦਿੱਤਾ। ਉਸਨੇ ਅਜਿਹਾ ਆਪਣੇ ਭਰਾ ਨੂੰ ਉੱਤਰਾਧਿਕਾਰੀ ਨਾ ਦੇਣ ਦੀ ਤਵਜੋ ਨਾਲ ਕੀਤਾ। ਇਸ ਨਾਲ ਯਹੋਵਾਹ ਨੂੰ ਗੁੱਸਾ ਆ ਗਿਆ। ਇਸ ਲਈ ਯਹੋਵਾਹ ਨੇ ਓਨਾਨ ਨੂੰ ਵੀ ਮਾਰ ਦਿੱਤਾ।
    ਪੈਦਾਇਸ਼ 38:9-10
  • “ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ।
    ਖ਼ਰੋਜ 20:14
  • “ਤੁਹਾਨੂੰ ਆਪਣੇ ਗੁਆਂਢੀ ਦੇ ਘਰ ਦੀ ਇਛਾ ਨਹੀਂ ਕਰਨੀ ਚਾਹੀਦੀ। ਤੁਹਾਨੂੰ ਤੁਹਾਡੇ ਗੁਆਂਢੀ ਦੀ ਪਤਨੀ, ਉਸਦੇ ਦਾਸ ਜਾਂ ਦਾਸੀਆਂ, ਉਸਦੇ ਬਲਦ ਜਾਂ ਖੋਤੇ ਜਾਂ ਤੁਹਾਡੇ ਗੁਆਂਢੀ ਨਾਲ ਸੰਬੰਧਿਤ ਕਿਸੇ ਵੀ ਚੀਜ਼ ਨੂੰ ਪਾਉਣ ਦੀ ਇਛਾ ਨਹੀਂ ਕਰਨੀ ਚਾਹੀਦੀ।”
    ਖ਼ਰੋਜ 20:17
  • ਤੁਹਾਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ, ਭਾਵੇਂ ਉਹ ਤੁਹਾਡੀ ਮਾਂ ਨਾ ਹੋਵੇ। ਕਿਉਂਕਿ ਉਹ ਤੁਹਾਡੇ ਪਿਤਾ ਨਾਲ ਸੰਬੰਧਤ ਹੈ। ...“ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ।
    ਅਹਬਾਰ 18:8, 20
  • “ਜੇ ਕਿਸੇ ਆਦਮੀ ਦੇ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਤਾਂ ਆਦਮੀ ਤੇ ਔਰਤ ਦੋਵੇਂ ਹੀ ਦੁਰਾਚਾਰ ਦੇ ਦੋਸ਼ੀ ਹਨ। ਇਸ ਲਈ ਆਦਮੀ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ...“ਜੇ ਕਿਸੇ ਆਦਮੀ ਦੇ ਕਿਸੇ ਦੂਸਰੇ ਆਦਮੀ ਨਾਲ ਔਰਤਾਂ ਵਰਗੇ ਜਿਨਸੀ ਸੰਬੰਧ ਹਨ, ਤਾਂ ਇਨ੍ਹਾਂ ਦੋਹਾਂ ਦੇ ਭਿਆਨਕ ਪਾਪ ਕੀਤਾ ਹੈ। ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ।
    ਅਹਬਾਰ 20:10, 13
  • “ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।
    ਅਹਬਾਰ 21:7
  • “ਪਰਧਾਨ ਜਾਜਕ ਨੂੰ ਕਿਸੇ ਅਜਿਹੀ ਔਰਤ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ ਜੋ ਕੁਆਰੀ ਹੋਵੇ। ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸਕਦਾ ਹੈ।
    ਅਹਬਾਰ 21:13-14
  • “ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ। ਜੇਕਰ ਆਦਮੀ ਈਰਖਾਲੂ ਹੈ ਅਤੇ ਸ਼ੱਕ ਕਰਦਾ ਹੈ ਕਿ ਉਸਦੀ ਪਤਨੀ ਉਸ ਨਾਲ ਵਫ਼ਾਦਾਰ ਨਹੀਂ ਰਹੀ ਤਾਂ ਇਹੀ ਹੈ ਜੋ ਪਤੀ ਨੂੰ ਕਰਨਾ ਚਾਹੀਦਾ ਹੈ। ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁਖ ਖੜਾ ਹੋਣ ਲਈ ਆਖੇ ਅਤੇ ਇਹ ਸਾਰੀਆਂ ਗੱਲਾਂ ਕਰੇ ਇਹ ਬਿਧੀ ਹੈ।
    ਗਿਣਤੀ 5:29-30
  • “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸਕਦਾ ਹੈ ਹੋ ਸਕਦਾ ਹੈ ਫ਼ੇਰ ਉਹ ਇਹ ਨਿਰਣਾ ਕਰੇ ਕਿ ਉਹ ਉਸਨੂੰ ਪਸੰਦ ਨਹੀਂ ਕਰਦਾ। ਹੋ ਸਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ। ਉਸਦੇ ਵਿਰੁੱਧ ਇਹ ਆਖਣ ਨਾਲ ਹੋ ਸਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ। ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ। ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸਨੂੰ ਨਹੀਂ ਚਾਹੁੰਦਾ। ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸਨੇ ਆਖਿਆ ਸੀ, ‘ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।’ ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ।
    ਅਸਤਸਨਾ 22:13-17
  • “ਹੋ ਸਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸਨੂੰ ਉਸਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ।
    ਅਸਤਸਨਾ 24:1
  • ਤੱਦ ਦਾਊਦ ਨੇ ਆਪਣੀ ਪਤਨੀ ਬਬ-ਸ਼ਬਾ ਨੂੰ ਹੌਂਸਲਾ ਦਿੱਤਾ। ਉਹ ਉਸ ਨਾਲ ਸੁੱਤਾ ਅਤੇ ਉਸ ਨਾਲ ਫ਼ਿਰ ਸੰਭੋਗ ਕੀਤਾ ਅਤੇ ਉਹ ਫ਼ਿਰ ਤੋਂ ਗਰਭਵਤੀ ਹੋ ਗਈ। ਉਸਦੇ ਘਰ ਮੁੜ ਤੋਂ ਇੱਕ ਲੜਕੇ ਨੇ ਜਨਮ ਲਿਆ। ਦਾਊਦ ਨੇ ਉਸ ਦਾ ਨਾਂ ਸੁਲੇਮਾਨ ਰੱਖਿਆ। ਉਹ ਯਹੋਵਾਹ ਨੂੰ ਬਹੁਤ ਪਿਆਰਾ ਸੀ।
    ੨ ਸਮੋਈਲ 12:24
  • ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸਨੇ
    ੨ ਤਵਾਰੀਖ਼ 13:21
  • ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
    ਜ਼ਬੂਰ 128:3
  • ਤੁਹਾਡੀ ਪਤਨੀ ਅਸੀਸਮਈ ਹੋਵੇ ਉਸ ਪਤਨੀ ਵਿੱਚ ਆਨੰਦ ਮਾਣੋ ਜਿਸ ਨਾਲ ਤੁਸੀਂ ਜਦੋਂ ਜਵਾਨ ਸੀ ਵਿਆਹ ਕੀਤਾ ਸੀ। ਉਹ ਖੂਬਸੂਰਤ ਹਿਰਣੀ ਵਰਗੀ ਹੈ, ਇੱਕ ਪਿਆਰੀ ਹਰਨੋਟੀ ਵਰਗੀ। ਉਸਦੀਆਂ ਛਾਤੀਆਂ ਨੂੰ ਤੁਹਾਨੂੰ ਸੰਤੁਸ਼ਟ ਕਰਨ ਦਿਓ ਅਤੇ ਉਸਦਾ ਪਿਆਰ ਤੁਹਾਨੂੰ ਹਮੇਸ਼ਾ ਮਦਮਸਤ ਕਰੇ!
    ਅਮਸਾਲ 5:18-19
  • ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਁਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
    ਅਮਸਾਲ 6:29
  • ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
    ਅਮਸਾਲ 6:32
  • ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।
    ਅਮਸਾਲ 18:22
  • ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।
    ਅਮਸਾਲ 19:14
  • ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।
    ਅਮਸਾਲ 21:9
  • ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ।
    ਵਾਈਜ਼ 9:9
  • ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣਾਂ ਨਾਲ ਚੁੰਮੇ। ਕਿਉਂਕਿ ਤੇਰਾ ਪਿਆਰ ਹੈ ਬਿਹਤਰ ਸ਼ਰਾਬ ਨਾਲੋਂ।
    ਗ਼ਜ਼ਲ ਅਲਗ਼ਜ਼ਲਾਤ 1:2
  • ਖੱਬੀ ਬਾਂਹ ਮੇਰੇ ਪ੍ਰੀਤਮ ਦੀ ਹੈ ਮੇਰੇ ਸਿਰ ਦੇ ਹੇਠਾਂ ਅਤੇ ਉਸਨੇ ਸੱਜੀ ਬਾਂਹ ਨਾਲ ਮੈਨੂੰ ਗਲਵੱਕੜੀ ਪਾਈ ਹੋਈ ਹੈ।
    ਗ਼ਜ਼ਲ ਅਲਗ਼ਜ਼ਲਾਤ 2:6
  • ਛਾਤੀਆਂ ਤੇਰੀਆਂ ਹਨ ਜੌੜੇ ਹਰਨੋਟਿਆਂ ਵਾਂਗ। ਗਜੇਲਾਂ ਦੇ ਜੌੜਿਆਂ ਵਾਂਗ ਜੋ ਚੰਬੇਲੀਆਂ ਵਿੱਚ ਚਰ ਰਹੇ ਹਨ। ... ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ। ਕਿੰਨਾ ਆਨੰਦ-ਦਾਇਕ ਹੈ ਪਿਆਰ ਤੇਰਾ ਮੇਰੀਏ ਸੋਹਣੀਏ, ਮੇਰੀ ਲਾੜੀਏ। ਤੇਰਾ ਪਿਆਰ ਕਿੰਨਾ ਖੂਬਸੂਰਤ ਮੇਰੀਏ ਭੈਣੇ, ਮੇਰੀ ਲਾੜੀਏ। ਤੇਰਾ ਅਤਰ ਦੁਨੀਆਂ ਵਿੱਚ ਕਿਸੇ ਵੀ ਅਤਰ ਨਾਲੋਂ ਚੰਗਾ ਹੈ।
    ਗ਼ਜ਼ਲ ਅਲਗ਼ਜ਼ਲਾਤ 4:5, 9, 10
  • ਹੇ ਬਾਂਝ ਔਰਤ, ਖੁਸ਼ ਹੋ! ਤੂੰ ਬੱਚੇ ਨਹੀਂ ਜਣੇ। ਪਰ ਤੈਨੂੰ ਬਹੁਤ ਖੁਸ਼ ਹੋਣਾ ਚਾਹੀਦਾ ਹੈ!ਯਹੋਵਾਹ ਆਖਦਾ ਹੈ, "ਉਸ ਔਰਤ ਦੇ ਹੋਰ ਵੀ ਵਧੇਰੇ ਬੱਚੇ ਹੋਣਗੇ ਜਿਹੜੀ ਇਕਲ੍ਲੀ ਹੈ, ਉਸ ਔਰਤ ਦੇ ਮੁਕਾਬਲੇ, ਜਿਹੜੀ ਪਤੀ ਦੇ ਨਾਲ ਰਹਿੰਦੀ ਹੈ।"
    ਯਸਈਆਹ 54:1
  • "ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ।
    ਯਰਮਿਆਹ 3:14
  • ਯਹੋਵਾਹ ਮੇਰੇ ਪ੍ਰਭੂ ਇਹ ਗੱਲਾਂ ਆਖਦਾ ਹੈ: "ਤੂੰ ਆਪਣੇ ਪੈਸੇ ਖਰਚੇ ਹਨ ਅਤੇ ਆਪਣੇ ਪ੍ਰੇਮੀਆਂ ਅਤੇ ਆਪਣੇ ਨਾਪਾਕ ਦੇਵਤਿਆਂ ਨੂੰ ਆਪਣਾ ਨੰਗੇਜ਼ ਦਿਖਾਇਆ ਹੈ ਅਤੇ ਆਪਣੇ ਨਾਲ ਭੋਗ ਕਰਨ ਦਿੱਤਾ ਹੈ। ਤੂੰ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਹੈ। ਅਤੇ ਉਨ੍ਹਾਂ ਦਾ ਖੂਨ ਡੋਲ੍ਹਿਆ ਹੈ। ਇਹ ਤੇਰੀ ਉਨ੍ਹਾਂ ਝੂਠੇ ਦੇਵਤਿਆਂ ਲਈ ਸੁਗਾਤ ਸੀ। ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕਠਿਆਂ ਕਰ ਰਿਹਾ ਹਾਂ। ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਉਨ੍ਹਾਂ ਆਦਮੀਆਂ ਨੂੰ ਵੀ, ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਕਰਕੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਤੇਰਾ ਨੰਗੇਜ਼ ਦਿਖਾਵਾਂਗਾ। ਉਹ ਤੈਨੂੰ ਪੂਰੀ ਤਰ੍ਹਾਂ ਨਂਗਿਆਂ ਦੇਖਣਗੇ।
    ਹਿਜ਼ ਕੀ ਐਲ 16:36-37
  • ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, "ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।"
    ਹੋ ਸੀਅ 1:2
  • "ਆਪਣੀ ਮਾਂ ਨਾਲ ਬਹਿਸ ਕਰੋ! ਬਹਿਸ ਕਰੋ, ਕਿਉਂ ਕਿ ਉਹ ਮੇਰੀ ਪਤਨੀ ਨਹੀਂ ਤੇ ਨਾ ਹੀ ਮੈਂ ਉਸ ਦਾ ਪਤੀ ਹਾਂ। ਉਸ ਨੂੰ ਵੇਸਵਾ ਵਰਗਾ ਵਤੀਰਾ ਨਾ ਕਰਨ ਲਈ ਅਤੇ ਆਪਣੀਆਂ ਛਾਤੀਆਂ ਵਿਚਕਾਰੋ ਆਪਣੇ ਪ੍ਰੇਮੀਆਂ ਨੂੰ ਕੱਢਣ ਲਈ ਆਖੋ।
    ਹੋ ਸੀਅ 2:2
  • “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
    ਮੱਤੀ 5:31-32
  • ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਾਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’ ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸਨੂੰ ਮਨੁੱਖ ਅਡ੍ਡ ਨਾ ਕਰੇ।”
    ਮੱਤੀ 19:5-6
  • ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬਚਿਆਂ ਜ੍ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛਡਿਆ ਹੈ ਉਹ ਸੌ ਗੁਣਾ ਵਧ ਫ਼ਲ ਪਾਵੇਗਾ ਅਤੇ ਦੀਵੀ ਜੀਵਨ ਦਾ ਵਾਰਸ ਬਣੇਗਾ।
    ਮੱਤੀ 19:29
  • ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ। ... ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
    ਮੱਤੀ 22:24, 30
  • ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।” ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ। ਜਦੋਂ ਪਰਮੇਸ਼ੁਰ ਨੇ ਇਹ ਦਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਮਾਦਾ ਬਣਾਇਆ।’ ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ। ਅਤੇ ਉਹ ਇੱਕ ਹੋ ਜਾਵਣਗੇ। ‘ਇਸ ਲਈ ਉਹ ਦੋ ਲੋਕ ਨਹੀਂ ਸਗੋਂ ਇੱਕ ਹੋਣਗੇ।’ ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵਖਰਾ ਨਹੀਂ ਕਰਨਾ ਚਾਹੀਦਾ।
    ਮਰਕੁਸ 10:4-9
  • ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
    ਮਰਕੁਸ 10:12
  • ਅਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ।
    ਲੋਕਾ 2:36
  • “ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।
    ਲੋਕਾ 14:8
  • ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
    ਲੋਕਾ 17:27
  • ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?” ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।”ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਣਾ ਨਹੀਂ ਕਰਦਾ। ਹੁਣ ਤੂੰ ਜਾ ਸਕਦੀ ਹੈਂ ਪਰ ਭਵਿਖ ਵਿੱਚ ਹੋਰ ਵਧੇਰੇ ਪਾਪ ਨਾ ਕਰੀਂ।”
    ਯੂਹੰਨਾ 8:10-11
  • ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ। ਪਰ ਜੇਕਰ ਉਹ ਦੂਜੇ ਵਿਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
    ਰੋਮੀਆਂ 7:2, 3
  • ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਨਾਸਥਾਵਾਨ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ। ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ ਦੇਣਾ ਚਾਹੀਦਾ ਸੀ।
    ੧ ਕੁਰਿੰਥੀਆਂ 5:1, 2
  • ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸ਼ਰਈਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
    ੧ ਕੁਰਿੰਥੀਆਂ 6:9-10
  • “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸ਼ਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸ਼ਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸ਼ਰੀਰ ਵਾਸਤੇ ਹੈ। ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਉਭਾਰੇਗਾ।
    ੧ ਕੁਰਿੰਥੀਆਂ 6:13, 14
  • ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸ਼ਰੀਰ ਇੱਕ ਮੰਦਰ ਹੈ ਜਿਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁਦ ਦੇ ਨਹੀਂ ਹੋ। ਤੁਹਾਨੂੰ ਪਰਮੇਸ਼ੁਰ ਦੁਆਰਾ ਮੁਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸ਼ਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
    ੧ ਕੁਰਿੰਥੀਆਂ 6:18-20
  • ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ। ਪਰ ਉਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
    ੧ ਕੁਰਿੰਥੀਆਂ 7:1, 2
  • ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤਨੀ ਨੂੰ ਆਪਣੇ ਪਤੀ ਨੂੰ ਉਹ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ। ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ। ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
    ੧ ਕੁਰਿੰਥੀਆਂ 7:3-5
  • ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇਕੱਲੇ ਰਹਿਣ। ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ। ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ। ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸਨੂੰ ਆਪਣੇ ਪਤੀ ਵੱਲ ਵਾਪਿਸ ਪਰਨ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
    ੧ ਕੁਰਿੰਥੀਆਂ 7:8-11
  • ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।
    ੧ ਕੁਰਿੰਥੀਆਂ 7:14
  • ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ। ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲਗਿਆ ਰਹਿੰਦਾ ਹੈ। ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਨੂੰ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
    ੧ ਕੁਰਿੰਥੀਆਂ 7:32-34
  • ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸਕਦੀ ਹੈ। ਪਰ ਉਸਨੂੰ ਪ੍ਰਭੂ ਦੇ ਨਮਿਤ ਵਿਆਹ ਅਵਸ਼ ਕਰਵਾਉਣਾ ਚਾਹੀਦਾ ਹੈ।
    ੧ ਕੁਰਿੰਥੀਆਂ 7:39
  • ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
    ਗਲਾਤੀਆਂ 5:19-21
  • ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।
    ਅਫ਼ਸੀਆਂ 5:3
  • ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ। ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ। ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ। ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। ਕਿਉਂ? ਕਿਉਂਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸ਼ਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸ਼ਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, ਕਿਉਂਕਿ ਅਸੀਂ ਉਸਦੇ ਸ਼ਰੀਰ ਦੇ ਅੰਗ ਹਾਂ। ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
    ਅਫ਼ਸੀਆਂ 5:22-33
  • ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸਕ ਹਨ।
    ਕੁਲੁੱਸੀਆਂ 3:5
  • ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪ ਤੋਂ ਦੂਰ ਰਹੋ। ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸ਼ਰੀਰ ਉੱਤੇ ਕਾਬੂ ਰੱਖਣਾ ਸਿਖ ਲਵੇ। ਆਪਣੇ ਸ਼ਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ। ਆਪਣੇ ਸ਼ਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹਾੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।
    ੧ ਥੱਸਲੁਨੀਕੀਆਂ 4:3-5
  • ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
    ੧ ਤਿਮੋਥਿਉਸ 1:10
  • ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ। ...ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
    ੧ ਤਿਮੋਥਿਉਸ 3:2, 12
  • ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
    ਤੀਤੁਸ 1:6
  • ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
    ਇਬਰਾਨੀਆਂ 13:4
  • ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
    ੧ ਪਤਰਸ 3:7
  • ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।
    ਪਰਕਾਸ਼ ਦੀ ਪੋਥੀ 2:20
  • ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋੜਿਆ।
    ਪਰਕਾਸ਼ ਦੀ ਪੋਥੀ 9:21
  • ਨਿਰਣੇ ਉਸਦੇ ਹਨ ਸੱਚੇ ਤੇ ਸਹੀ।ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ।ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”
    ਪਰਕਾਸ਼ ਦੀ ਪੋਥੀ 19:2